ਬਿਊਰੋ : ਗੁਰਪ੍ਰੀਤ ਸਿੰਘ ਭੁੱਲਰ IPS, ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਮੀਤ ਸਿੰਘ PPS / ਡੀ.ਸੀ.ਪੀ ਇੰਨਵੈਸਟੀਗੇਸ਼ਨ, ਅਸ਼ਵਨੀ ਕੁਮਾਰ, ਹਰਿੰਦਰ ਸਿੰਘ ਗਿੱਲ PPS ਦੀ ਯੋਗ ਅਗਵਾਈ ਹੇਠ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਗਿੱਲ, ਮੁੱਖ ਅਫਸਰ ਥਾਣਾ ਦੀ ਨਿਗਰਾਨੀ ਹੇਠ ਸੰਦੀਪ ਕੌਰ ਸਮੇਤ ਪੁਲਿਸ ਪਾਰਟੀ ਨੇ ਦੋਸ਼ੀ ਸੰਤੋਸ਼ ਨੇਪਾਲੀ ਪੁੱਤਰ ਲੰਕ ਨੇਪਾਲੀ ਵਾਸੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਵਿੱਚ ਦੋਸ਼ੀ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੀ ਪੀੜਤ ਲੜਕੀ ਪ੍ਰਭਜੋਤੀ ਉਮਰ 17 ਸਾਲ, ਜੋ ਅਜੇ ਨਾਬਾਲਗ ਸੀ, ਨੂੰ ਬ੍ਰਾਮਦ ਕੀਤਾ ਗਿਆ ਹੈ। ਜੋ ਬਾਮਦਸ਼ੁਦਾ ਪੀੜਤ ਲੜਕੀ ਨੂੰ ਇਸਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ਹੈ। ਦੋਸ਼ੀ ਸੰਤੋਸ਼ ਨੇਪਾਲੀ ਨੂੰ ਪੇਸ਼ ਅਦਾਲਤ ਕਰਕੇ 1 ਦਿੱਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਹੈ।







