
ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕ ’ਚ 21 ਮਾਰਚ ਨੂੰ ਬਾਘਾਪੁਰਾਣਾ ’ਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨ ਰੈਲੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਲੰਟੀਅਰਾਂ ਨੂੰ ਜਾਣੂ ਕਰਵਾਉਣ ਲਈ ਕੇਂਦਰੀ ਹਲਕੇ ਦੇ ਸਾਬਕਾ ਇੰਚਾਰਜ ਡਾ. ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪੁੱਜੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਕਿਸਾਨ ਹਿਤੈਸ਼ੀ ਲੋਕਾਂ ਨੂੰ ਜਾਗਰੂਕ ਕਰਨ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨੀ ਨੂੰ ਬਚਾਉਣ ਪਾਏ ਜਾ ਰਹੇ ਯੋਗਦਾਨ ਤਹਿਤ ਹੀ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਵੱਡੇ ਲੀਡਰ ਸ਼ਿਰਕਤ ਕਰਨਗੇ। ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਵਿੰਦਰ ਕੌਰ, ਸੀਨੀਅਰ ਆਗੂ ਡਾ. ਸ਼ਿਵਦਿਆਲ ਮਾਲੀ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਸਕੱਤਰ ਸੁਭਾਸ਼ ਸ਼ਰਮਾ, ਲਖਬੀਰ ਸਿੰਘ ਤੇ ਰਾਜਕੁਮਾਰ ਦੀਨਪੁਰ ਨੇ ਵੀ ਸੰਬੋਧਨ ਕੀਤਾ। ਵਿਸ਼ੇਸ਼ ਮਹਿਮਾਨ ਰਾਜਵਿੰਦਰ ਕੌਰ,ਪ੍ਧਾਨ ਨੇ ਵਲੰਟੀਅਰਾਂ ਨੂੰ ਕਿਸਾਨਾਂ ਤੇ ਕਿਸਾਨ ਹਿਤੈਸ਼ੀ ਲੋਕਾਂ ਨੂੰ ਇਸ ਰੈਲੀ ਲਈ ਲਾਮਬੰਦ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਪਾਰਟੀ ਦੇ ਬਲਾਕ ਪ੍ਰਧਾਨ ਮਨਿੰਦਰ ਪਾਬਲਾ, ਮਨਜੀਤ ਸਿੰਘ, ਤੇਜਪਾਲ ਸਿੰਘ ਤੇ ਏਐੱਨ ਸਹਿਗਲ ਤੋਂ ਇਲਾਵਾ ਬਲਵੰਤ ਭਾਟੀਆ, ਗੁਰਪ੍ਰੀਤ ਕੌਰ, ਪੁਨੀਤ ਵਰਮਾ, ਮੁਖਤਿਆਰ ਸਿੰਘ, ਸੁਭਾਸ਼ ਪ੍ਰਭਾਕਰ, ਸੰਜੇ ਗਿੱਲ, ਰਾਜੇਸ਼ ਦੱਤਾ, ਰਜਿੰਦਰ ਵਿਰਦੀ, ਕੇਕੇ ਸ਼ਰਮਾ, ਪਿ੍ਰਤਪਾਲ ਸੈਣੀ, ਪਰੀਤੋਸ਼ ਸ਼ਰਮਾ, ਰਮਨ ਗੁਪਤਾ, ਅਸ਼ੀਸ਼ ਅਗਰਵਾਲ, ਡੈਨਿਸ ਖੋਖਰ ਆਦਿ ਵੀ ਹਾਜ਼ਰ ਸਨ।







