Home Religious ਜਲੰਧਰ ਸ਼ਹਿਰ ਦਾ ਪੁਰਾਤਨ ਨਗਰ ਕੀਰਤਨ 17 ਨੂੰ ਸਜੇਗਾ : ਗੁਰਮੀਤ ਸਿੰਘ...

ਜਲੰਧਰ ਸ਼ਹਿਰ ਦਾ ਪੁਰਾਤਨ ਨਗਰ ਕੀਰਤਨ 17 ਨੂੰ ਸਜੇਗਾ : ਗੁਰਮੀਤ ਸਿੰਘ ਬਿੱਟੂ 

ਸੰਤ ਬਾਬਾ ਜੀਤ ਸਿੰਘ ਨਿਰਮਲ ਕੁੱਟੀਆਂ ਜੋਹਲਾਂ ਵਾਲੇ ਕਰਨਗੇ ਚਵਰ ਸਾਹਿਬ ਜੀ ਦੀ ਸੇਵਾ : ਸਰਬਜੀਤ ਮੱਕੜ 

ਬਿਊਰੋ : ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਨਵੰਬਰ ਦਿਨ ਬੁੱਧਵਾਰ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਵੇਰੇ 11 ਵਜੇ ਗੁ. ਸ਼੍ਰੀ ਗੁਰੂ ਸਿੰਘ ਸਭਾ ਮੋਹਲਾ ਗੋਬਿੰਦਗੜ੍ਹ ਤੋਂ ਸਜਾਇਆ ਜਾਵੇਗਾ ਜਿਸ ਦੀ ਸੰਪੂਰਨਤਾ ਰਾਤ 8 ਵਜੇ ਗੁ. ਦੀਵਾਨ ਅਸਥਾਨ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ MLA ਸਰਬਜੀਤ ਸਿੰਘ ਮੱਕੜ, ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜ.ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੂਟ ਤੇ ਹੀ ਸਜਾਇਆ ਜਾਏਗਾ ਅਤੇ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲੇ ਨਿਭਾਉਣਗੇ ਅਤੇ ਸੰਗਤਾਂ ਨਾਲ ਕੀਰਤਨ ਦੀ ਸੇਵਾ ਭਾਈ ਜਸਪਾਲ ਸਿੰਘ ਅਤੇ ਸਾਥੀ ਕਰਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਪਰਿਵਾਰਾਂ ਸਹਿਤ ਸ਼ਾਮਿਲ ਹੋਣ ਅਤੇ ਸੋਸ਼ਿਲ ਮੀਡੀਆ ਤੇ ਪ੍ਰਚਾਰ ਕਰਨ ਦੀ ਸੇਵਾ ਨਿਭਾਉਣ ਦੀ ਬੇਨਤੀ ਕੀਤੀ ਤਾਂ ਜੋ ਗੁਰੂ ਘਰਾਂ ਵਲੋਂ ਸਜਾਏ ਜਾਂਦੇ ਨਗਰ ਕੀਰਤਨ ਸਾਰਿਆ ਲਈ ਪ੍ਰੇਰਨਾ ਸਰੋਤ ਬਣ ਸਕਣ। ਪ੍ਰਬੰਧਕਾਂ ਨੇ ਸੰਗਤਾਂ ਨੂੰ ਪਾਲਕੀ ਸਾਹਿਬ ਜੀ ਦੇ ਨਾਲ ਪੈਦਲ ਕੀਰਤਨ ਕਰਦੇ ਚਲਣ ਦੀ ਪੁਰਜੋਰ ਬੇਨਤੀ ਕੀਤੀ। ਇਸ ਮੋਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸਰਬਜੀਤ ਸਿੰਘ ਮੱਕੜ ਸਾਬਕਾ, ਜ. ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਬੇਦੀ, ਦਵਿੰਦਰ ਸਿੰਘ ਰਿਆਤ, ਹਰਜੋਤ ਸਿੰਘ ਲੱਕੀ, ਪਰਮਪ੍ਰੀਤ ਸਿੰਘ ਵਿੱਟੀ, ਰਣਜੀਤ ਸਿੰਘ ਦਸਤਾਰ ਏ ਖਾਲਸਾ, ਅਮਰਜੀਤ ਸਿੰਘ ਮੰਗਾ, ਪ੍ਰਦੀਪ ਸਿੰਘ ਵਿੱਕੀ, ਮਨਮੋਹਨ ਸਿੰਘ, ਜਸਵਿੰਦਰ ਸਿੰਘ, ਅਕਾਸ਼ ਸ਼ਰਮਾ ਸ਼ਾਮਿਲ ਸਨ।