Home Education ਕੇ.ਐਮ.ਵੀ. ਵਿਖੇ ਮਨਾਇਆ ਗਿਆ ਵਿਸ਼ਵ ਡਾਇਬੀਟੀਜ਼ ਦਿਵਸ

ਕੇ.ਐਮ.ਵੀ. ਵਿਖੇ ਮਨਾਇਆ ਗਿਆ ਵਿਸ਼ਵ ਡਾਇਬੀਟੀਜ਼ ਦਿਵਸ

ਬਿਊਰੋ : ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਬਾਇਓਟੈਕਨਾਲੋਜੀ ਵਿਭਾਗ ਦੁਆਰਾ ਵਿਸ਼ਵ ਡਾਇਬੀਟੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਭਾਗ ਵੱਲੋਂ ਆਯੋਜਿਤ ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਵੱਧ-ਚਡ਼੍ਹ ਕੇ ਭਾਗ ਲਿਆ। ਆਪਣੀ ਕਲਾਤਮਕ ਸੂਝ-ਬੂਝ ਦਾ ਪ੍ਰਦਰਸ਼ਨ ਕਰਦੇ ਹੋਏ ਡਾਇਬਿਟੀਜ਼ ਸਬੰਧੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਵਿਦਿਆਰਥਣਾਂ ਨੇ ਬੇਹੱਦ ਖ਼ੂਬਸੂਰਤ ਸਲੋਗਨ ਬਣਾ ਕੇ ਪ੍ਰਦਰਸ਼ਿਤ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥਣਾਂ ਨੇ ਜਿਥੇ ਡਾਈਬੀਟੀਜ਼ ਦੇ ਕਾਰਨ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਇਸ ਦੀ ਰੋਕਥਾਮ ਸਬੰਧੀ ਜਾਗਰੂਕਤਾ ਬਾਰੇ ਸਮਝਾਉਣ ਦੇ ਨਾਲ-ਨਾਲ ਨਿਯਮਿਤ ਕਸਰਤ ਅਤੇ ਸੰਤੁਲਿਤ ਖੁਰਾਕ ਦੇ ਮਹੱਤਵ ਬਾਰੇ ਵੀ ਬਾਖ਼ੂਬੀ ਸਮਝਾਇਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸਫਲ ਆਯੋਜਨ ਦੇ ਲਈ ਸਮੂਹ ਬਾਇਓਟੈੱਕੋਲੌਜੀ ਵਿਭਾਗ ਦੁਆਰਾ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ।