
ਬਿਊਰੋ : ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆਂ ਮਹਾਂ ਵਿਦਿਆਲਿਆ, ਜਲੰਧਰ ਦੇ ਡੀ.ਡੀ.ਯੂ. ਕੌਸ਼ਲ ਕੇਂਦਰ ਦੇ ਅੰਤਰਗਤ ਚੱਲ ਰਹੇ ਬੀ.ਵੌਕ ਮੈਨੇਜਮੇਂਟ ਐਂਡ ਸੈਕਰੀਟੇਰੀਅਲ ਪ੍ਰੈਕਟਿਸ ਪ੍ਰੋਗਰਾਮ ਦੀਆਂ ਵਿਦਿਆਰਥਣਾਂ ਲਈ ਵੇਰਕਾ ਮਿਲਕ ਪਲਾਂਟ ਅਤੇ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਇੰਡਸਟ੍ਰੀਅਲ ਦੌਰੇ ਦਾ ਆਯੋਜਨ ਕਰਵਾਇਆ ਗਿਆ। ਵੇਰਕਾ ਮਿਲਕ ਪਲਾਂਟ ਦੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਡੇਅਰੀ ਉਤਪਾਦਾਂ ਜਿਵੇਂ:- ਦੁੱਧ, ਦਹੀਂ, ਮੱਖਣ, ਦੇਸੀ ਘਿਓ, ਖੀਰ ਆਦਿ ਦੀ ਪ੍ਰੋਸੈਸਿੰਗ ਅਤੇ ਉਤਪਾਦਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ। ਪਲਾਂਟ ਦੇ ਸਟਾਫ ਮੈਂਬਰਾਂ ਮੈਡਮ ਜੋਤੀ ਅਤੇ ਸ੍ਰੀ ਹਿਤੇਸ਼ ਨੇ ਵਿਦਿਆਰਥਣਾਂ ਨੂੰ ਪਲਾਂਟ ਦੇ ਵਿਭਿੰਨ ਵਿਭਾਗਾਂ ‘ਚ ਲਿਜਾ ਕੇ ਉਨ੍ਹਾਂ ਦੇ ਕੰਮਕਾਜ ਬਾਰੇ ਸਮਝਾਇਆ ਅਤੇ ਨਾਲ ਹੀ ਵਿਦਿਆਰਥਣਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਤਸੱਲੀਬਖਸ਼ ਢੰਗ ਨਾਲ ਪ੍ਰਦਾਨ ਕੀਤੇ।
ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਦਾ ਵੀ ਦੌਰਾ ਕੀਤਾ ਜਿਥੇ ਵਿਦਿਆਰਥਣਾਂ ਪੰਜਾਬ ਦੀ ਅਮੀਰ ਵਿਰਾਸਤ ਬਾਰੇ ਗਿਆਨ ਪ੍ਰਾਪਤ ਕਰਦੇ ਹੋਏ ਇਤਿਹਾਸਕ ਡਾਕਿਊਮੈਂਟਰੀਜ਼, ਡੌਮ ਸ਼ੋਅ ਅਤੇ ਆਜ਼ਾਦੀ ਸੰਗਰਾਮ ਨੂੰ ਦਰਸਾਉਂਦੇ ਗਲਿਆਰਿਆਂ ਵਿੱਚ ਘੁੰਮ ਕੇ ਜਾਣਕਾਰੀ ਹਾਸਲ ਕੀਤੀ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਇੰਡਸਟ੍ਰੀਅਲ ਦੌਰੇ ਦੇ ਸਫਲ ਆਯੋਜਨ ਦੇ ਲਈ ਡਾ. ਗੋਪੀ ਸ਼ਰਮਾ, ਡਾਇਰੈਕਟਰ, ਕੌਸ਼ਲ ਕੇਂਦਰ ਅਤੇ ਸਬੰਧਤ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਵਪੂਰਨ ਜਾਣਕਾਰੀ ਸਰਲ ਢੰਗ ਵਿੱਚ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ।










