
ਬਿਊਰੋ : ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਪ੍ਰਧਾਨ ਸ. ਮੋਹਨ ਸਿੰਘ ਢੀਂਡਸਾ ਅਤੇ ਜ. ਸਕੱਤਰ ਗੁਰਮੀਤ ਸਿੰਘ ਬਿੱਟੂ ਦੀ ਅਗਵਾਈ ਚ ਚਲਾਏ ਜਾ ਰਹੇ ਗੁਰੂ ਰਾਮਦਾਸ ਪਬਲਿਕ ਸਕੂਲ ਵਿੱਚ ਬੱਚਿਆਂ ਦੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ। ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਸ਼ਹਾਦਤ ਬਾਰੇ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਅਤੇ ਹਿਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਹੌਸਲਾਂ ਅਫਜ਼ਾਈ ਕੀਤੀ ਗਈ। ਟੀਚਰਜ਼ ਨੇ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਇਨਸਾਨੀਅਤ ਦੀ ਸੇਵਾ ਕਰਨ ਦੀ ਪ੍ਰੇਰਨਾ ਦਿਤੀ। ਇਸ ਮੋਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜ. ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਅਮਨਦੀਪ ਕੌਰ, ਰਵਿੰਦਰ ਕੌਰ, ਨਵਨੀਤ ਹਰਸ਼, ਸ਼੍ਰੇਸ਼ਠਾ ਮਹਿਤਾ, ਵੀਨੂੰ ਭਾਟੀਆ, ਉਪਿੰਦਰ ਕੌਰ, ਆਦਿ ਸ਼ਾਮਿਲ ਸਨ।










