Home Punjab ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਤੇ ਜਲੰਧਰ ਦੀਆਂ ਸਿੰਘ ਸਭਾਵਾਂ ਵਲੋ ਸਖ਼ਤ...

ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਤੇ ਜਲੰਧਰ ਦੀਆਂ ਸਿੰਘ ਸਭਾਵਾਂ ਵਲੋ ਸਖ਼ਤ ਚੇਤਾਵਨੀ

ਬਿਊਰੋ : ਆਏ ਦਿਨ ਗੁਰੂ ਘਰਾਂ ਚ ਕੀਤੀਆਂ ਜਾ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਜਲੰਧਰ ਦੀਆਂ ਸਿੰਘ ਸਭਾਵਾਂ ਵਲੋਂ ਗੁਰੂ ਘਰ ਗੁਰੂ ਤੇਗ ਬਹਾਦਰ ਨਗਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਚ ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਗੁਰਮੀਤ ਸਿੰਘ ਬਿੱਟੂ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ ਅਤੇ ਗੁਰਬਖਸ਼ ਸਿੰਘ ਜੁਨੇਜਾ ਨੇ ਇਸ ਤਰ੍ਹਾਂ ਦੀਆਂ ਕੋਝੀਆਂ ਸਾਜਿਸ਼ਾਂ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਗੰਭੀਰ ਨਤੀਜ਼ੇ ਭੁਗਤਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੇ ਗੁਰੂ ਘਰਾਂ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਵੀ ਸੁਚੇਤ ਹੋ ਕੇ ਸੇਵਾ ਨਿਭਾਉਣ ਦੀ ਬੇਨਤੀ ਕੀਤੀ। ਨਾਲ ਹੀ ਅਵੇਸਲੇ ਪ੍ਰਬੰਧਕਾਂ ਨੂੰ ਚੇਤਾਵਨੀ ਵੀ ਦਿੱਤੀ ਕਿ ਗੁਰੂ ਘਰਾਂ ਦੀ ਸੁਰੱਖਿਆ ਚ ਕੋਈ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਸਰਬਜੀਤ ਸਿੰਘ ਰਾਜਪਾਲ, ਬਾਬਾ ਜਸਵਿੰਦਰ ਸਿੰਘ, ਪ੍ਰਮਿੰਦਰ ਸਿੰਘ ਡਿੰਪੀ, ਜਤਿੰਦਰਪਾਲ ਸਿੰਘ, ਕੰਵਲਜੀਤ ਸਿੰਘ ਟੋਨੀ, ਕੁਲਜੀਤ ਸਿੰਘ, ਜਸਜੀਤ ਸਿੰਘ, ਗੁਰਜੀਤ ਸਿੰਘ ਟੱਕਰ, ਜਸਬੀਰ ਸਿੰਘ ਡਿਫੈਂਸ ਕਲੋਨੀ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ, ਤੇਗਾ ਸਿੰਘ, ਆਦਿ ਸ਼ਾਮਿਲ ਸਨ।