








ਬਿਊਰੋ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ 6 ਜਨਵਰੀ 2022 ਨੂੰ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜੋ ਕਿ ਸਵੇਰੇ 11 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੋਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਪੁਰਤਾਨ ਰੂਟ ਕਰਦੇ ਹੋਏ ਸ਼ਾਮ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁ. ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ। ਜਿਸ ਸਬੰਧ ਵਿੱਚ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੇ ਵੱਖ ਵੱਖ ਗੁਰੂ ਘਰਾਂ ਚ ਮੀਟਿੰਗਾਂ ਦਾ ਦੌਰ ਜਾਰੀ ਹੈ। ਪ੍ਰਬੰਧਕਾਂ ਨੇ ਗੁਰੂ ਘਰ ਕਮੇਟੀਆਂ ਨੂੰ ਸੰਗਤਾਂ ਸਹਿਤ ਨਗਰ ਕੀਰਤਨ ਚ ਪਹੁੰਚਣ ਅਤੇ ਹਰ ਸਮਾਗਮ ਚ ਪ੍ਰਚਾਰ ਕਰਨ ਦੀ ਬੇਨਤੀ ਕੀਤੀ। ਪ੍ਰਬੰਧਕਾਂ ਨੇ ਵਪਾਰਿਕ ਜਥੇਬੰਦੀਆਂ ਨੂੰ ਨਗਰ ਕੀਰਤਨ ਦੇ ਰਸਤੇ ਚ ਸਜਾਵਟ ਕਰਨ ਅਤੇ ਲੰਗਰ ਲਗਾਉਣ ਬਾਰੇ ਵੀ ਅਪੀਲ ਕੀਤੀ।
ਇਸ ਮੋਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਜ.ਸਕੱਤਰ ਗੁਰਮੀਤ ਸਿੰਘ ਬਿੱਟੂ, ਨਿਰਮਲ ਸਿੰਘ ਬੇਦੀ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਐਡਵੋਕੇਟ ਸਰਬਜੀਤ ਸਿੰਘ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਭਾਗ ਸਿੰਘ, ਬਾਬਾ ਜਸਵਿੰਦਰ ਸਿੰਘ, ਗੁਰਿੰਦਰ ਸਿੰਘ ਮਝੈਲ, ਗੁਰਜੀਤ ਸਿੰਘ ਟੱਕਰ, ਕੁਲਜੀਤ ਸਿੰਘ ਚਾਵਲਾ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ ਆਦਿ ਸ਼ਾਮਿਲ ਸਨ।










