
ਬਿਊਰੋ : ਜਲੰਧਰ ਕੈਂਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਆ ਜਦੋਂ ਉਨ੍ਹਾਂ ਦਾ, ਹਾਕੀ ਦਾ ਮੱਕਾ ਕਹੇ ਜਾਣ ਵਾਲੇ ਪਿੰਡ ਸੰਸਾਰਪੁਰ ਵਿੱਚ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਪਿੰਡ ਵਾਸੀਆਂ ਅਤੇ ਨਾਲ ਲਗਦੀਆਂ ਕਾਲੋਨੀਆਂ ਦਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਜੋ ਵਿਕਾਸ ਕਾਰਜ ਚੱਲ ਰਹੇ ਹਨ, ਉਹ ਜਲਦੀ ਪੂਰੇ ਕਰ ਲਏ ਜਾਣਗੇ ਅਤੇ ਵਿਕਾਸ ਕਾਰਜਾਂ ਦੌਰਾਨ ਉਨ੍ਹਾਂ ਨੂੰ ਜੋ ਦੁੱਖ ਤਕਲੀਫਾਂ ਹੋ ਰਹੀਆਂ ਹਨ, ਉਹ ਵੀ ਜਲਦ ਦੂਰ ਹੋਣਗੀਆਂ ਅਤੇ ਉਨ੍ਹਾਂ ਨੂੰ ਸਾਰੀਆਂ ਸ਼ਹਿਰੀ ਸਹੂਲਤਾਂ ਜਲਦ ਮਿਲਣਗੀਆਂ। ਇਸ ਮੌਕੇ ਤੇ ਸੰਸਾਰਪੁਰ ਦੇ ਵਾਸੀਆਂ ਨੇ ਪਰਗਟ ਸਿੰਘ ਨੂੰ ਭਰੋਸਾ ਦਿੱਤਾ ਕਿ ਜਿਸ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਨ੍ਹਾਂ ਨੂੰ ਸਾਹਮਣੇ ਰੱਖਦੇ ਹੋਏ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤ ਦੁਆਈ ਜਾਵੇਗੀ।











